Daily Suraj

ਪੰਜਾਬੀ

ਤਰਨ ਤਾਰਨ ‘ਚ ਖੂਨੀ ਵਾਰਦਾਤ, ਵਿਆਹ ਦੌਰਾਨ ਸਰਪੰਚ ਦੀ ਹੱਤਿਆ

18 Feb, 2026 05:29 PM

ਤਾਰਨ ਤਾਰਨ ‘ਚ ਅੱਜ ਦਿਨ ਦਿਹਾੜੇ ਵੱਡੀ ਘਟਨਾ ਵਾਪਰੀ। ਇਕ ਵਿਆਹ ਸਮਾਗਮ ਦੌਰਾਨ ਆਦਮੀ ਪਾਰਟੀ ਦੇ ਸਰਪੰਚ ਹਰਬਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਸਮਾਗਮ ਵਾਲੀ ਥਾਂ ‘ਤੇ ਭਗਦੜ ਮੱਚ ਗਈ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਹਰਬਿੰਦਰ ਸਿੰਘ ਆਪਣੇ ਚਚੇਰੇ ਭਰਾ ਜਰਮਨਜੀਤ ਸਿੰਘ ਨਾਲ ਇਕ ਵਿਆਹ ਸਮਾਗਮ ‘ਚ ਪਹੁੰਚੇ ਹੋਏ ਸਨ। ਹਮਲਾਵਰ ਵੀ ਸਿੱਧੂ ਫਾਰਮ ਵਿਖੇ ਸਮਾਗਮ ਦੇ ਅੰਦਰ ਦਾਖਲ ਹੋਏ । ਸਰਪੰਚ ਹਰਬਿੰਦਰ ਸਿੰਘ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਸਟੇਜ ਨੇੜੇ ਨੱਚ ਰਹੇ ਸਨ, ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਰਬਿੰਦਰ ਸਿੰਘ ਦੇ ਪੇਟ ਅਤੇ ਸਿਰ ਵਿੱਚ ਚਾਰ ਗੋਲੀਆਂ ਮਾਰੀਆਂ ਗਈਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਚਚੇਰੇ ਭਰਾ ਜਰਮਨਜੀਤ ਸਿੰਘ ਨੇ ਹਮਲਾਵਰਾਂ ਦਾ ਪਿੱਛਾ ਕੀਤਾ ਤਾਂ ਉਨ੍ਹਾਂ ਨੇ ਉਸ ਦੇ ਪੇਟ ਵਿੱਚ ਵੀ ਗੋਲੀ ਮਾਰ ਦਿੱਤੀ। ਜ਼ਖ਼ਮੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM