Daily Suraj

ਪੰਜਾਬੀ

ਕਸਬਾ ਲੌਂਗੋਵਾਲ ਵਿਖੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਅਰਥੀ ਫੂਕ ਪ੍ਰਦਰਸ਼ਨ

08 Feb, 2026 04:18 PM

ਲੌਂਗੋਵਾਲ, (ਜਗਸੀਰ ਸਿੰਘ) - ਬੀਤੇ ਦਿਨੀਂ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਡੀਸੀ ਦਫਤਰ ਅੱਗੇ ਪੱਕਾ ਮੋਰਚਾ ਲਾਉਣ ਦੇ ਕੀਤੇ ਐਲਾਨ ਨੂੰ ਫੇਲ੍ਹ ਕਰਨ ਲਈ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਪੰਜਾਬ ਪੁਲਿਸ ਵੱਲੋਂ ਆਗੂਆਂ ਦੇ ਘਰਾਂ ਵਿੱਚ ਕੀਤੀ ਛਾਪੇਮਾਰੀ, ਵੱਖ ਵੱਖ ਥਾਂ ਤੇ ਕੀਤੀਆਂ ਗਿਰਫ਼ਤਾਰੀਆਂ ਅਤੇ ਲਾਠੀਚਾਰਜ ਦੇ ਰੋਸ਼ ਵਜੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਥਾਨਕ ਗੁਗਾ ਮਾੜੀ ਤੇ ਇਕੱਠੇ ਹੋ ਕੇ ਬੀਕੇਯੂ ਏਕਤਾ ਉਗਰਾਹਾਂ,ਕਿਰਤੀ ਕਿਸਾਨ ਯੂਨੀਅਨ ਅਤੇ ਬੀਕੇਯੂ ਡਕੌਂਦਾ ਦੇ ਕਾਰਕੁਨਾਂ ਨੇ ਬੱਸ ਸਟੈਂਡ ਤੱਕ ਰੋਸ ਮੁਜ਼ਾਹਰਾ ਕਰਦਿਆਂ ਭਗਵੰਤ ਮਾਨ ਸਰਕਾਰ ਦੀ ਅਰਥੀ ਫੂਕ ਕੇ ਜੇਲ੍ਹਾਂ ਵਿੱਚ ਬੰਦ ਆਗੂਆਂ ਨੂੰ ਫੌਰੀ ਰਿਹਾਅ ਕਰਨ ਅਤੇ ਜਬਰ ਦੀ ਨੀਤੀ ਬੰਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪਿੰਡ ਸ਼ਾਹੋਕੇ,ਢੱਡਰੀਆਂ,ਤਕੀਪੁਰ, ਰੱਤੋਕੇ ਆਦਿ ਦੇ ਕਿਸਾਨਾਂ ਨੇ ਢੱਡਰੀਆਂ ਬੱਸ ਸਟੈਂਡ ਵਿਖੇ ਜਿਲਾ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਦੀ ਅਗਵਾਈ ਹੇਠ ਇਕੱਠੇ ਹੋ ਕੇ ਭਗਵੰਤ ਮਾਨ ਸਰਕਾਰ ਦੀ ਅਰਥੀ ਫੂਕੀ ਅੱਜ ਲੌਂਗੋਵਾਲ ਵਿਖੇ ਹੋਏ ਰੋਸ਼ ਪ੍ਰਦਰਸ਼ਨ ਦੀ ਅਗਵਾਈ ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਰਣਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ,ਬੀਕੇਯੂ ਏਕਤਾ ਡਕੌਂਦਾ ਦੇ ਬਲਾਕ ਆਗੂ ਦਰਬਾਰਾ ਸਿੰਘ ਨੇ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਵੀਰ ਸਿੰਘ ਲੱਖੀ ਲੌਂਗੋਵਾਲ , ਕਿਸਾਨ ਆਗੂ ਹਰਦੇਵ ਸਿੰਘ ਦੁੱਲਟ,ਭੋਲਾ ਸਿੰਘ ਗੰਗੇਕਾ, ਚਮਕੌਰ ਸਿੰਘ,ਬੂਟਾ ਸਿੰਘ,ਰਾਏ ਸਿੰਘ,ਭੋਲਾ ਸਿੰਘ ਪਨਾਂਚ,ਮੱਘਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।

Posted By: Daily Suraj Bureau

Latest News