ਭਾਰਤ ਨੇ ਮਹਿਲਾ ਵਨਡੇ ਵਿਸ਼ਵ ਕੱਪ ਜਿੱਤ ਕੇ ਰਚਿਆ ਇਤਿਹਾਸ ; ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾਇਆ
47 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਭਾਰਤੀ ਮਹਿਲਾਵਾਂ ਨੇ ਆਖਰਕਾਰ ਇਤਿਹਾਸ ਰਚ ਦਿੱਤਾ। ਐਤਵਾਰ ਨੂੰ ਨਵੀਂ ਮੁੰਬਈ ਵਿੱਚ ਹੋਏ ਮਹਿਲਾ ਵਨਡੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤੀ ਮਹਿਲਾਵਾਂ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਟੀਮ ਇੰਡੀਆ ਮਹਿਲਾ ਕ੍ਰਿਕਟ ਵਿੱਚ ਵੀ ਵਿਸ਼ਵ ਚੈਂਪੀਅਨ ਬਣ ਗਈ।
ਦੱਖਣੀ ਅਫਰੀਕਾ ਨੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਭਾਰਤ ਨੇ 7 ਵਿਕਟਾਂ ਦੇ ਨੁਕਸਾਨ ‘ਤੇ 298 ਦੌੜਾਂ ਬਣਾਈਆਂ। ਸ਼ੇਫਾਲੀ ਵਰਮਾ ਨੇ 87, ਦੀਪਤੀ ਸ਼ਰਮਾ ਨੇ 58, ਸਮ੍ਰਿਤੀ ਮੰਧਾਨਾ ਨੇ 45 ਅਤੇ ਰਿਚਾ ਘੋਸ਼ ਨੇ 34 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਅਯਾਬੋਂਗਾ ਖਾਕਾ ਨੇ 3 ਵਿਕਟਾਂ ਲਈਆਂ।
ਟੀਚੇ ਦਾ ਪਿੱਛਾ ਕਰਦਿਆਂ, ਦੱਖਣੀ ਅਫਰੀਕਾ 246 ਦੌੜਾਂ ‘ਤੇ ਆਲ ਆਊਟ ਹੋ ਗਿਆ। ਕਪਤਾਨ ਲੌਰਾ ਵੋਲਵਾਰਡਟ ਨੇ ਸੈਂਕੜਾ ਲਗਾਇਆ। ਭਾਰਤ ਵੱਲੋਂ ਦੀਪਤੀ ਸ਼ਰਮਾ ਨੇ ਪੰਜ ਵਿਕਟਾਂ ਲਈਆਂ।
Posted By: Daily Suraj Bureau