ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਕੋਰਟ ਵੱਲੋਂ ਵੱਡਾ ਝਟਕਾ
- ਪੰਜਾਬ
- (Asia/Kolkata)
: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ (Punjab) ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੀ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਫਿਲਹਾਲ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹੈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਜ਼ਮਾਨਤ ਪਟੀਸ਼ਨ ‘ਤੇ ਲਗਭਗ ਇੱਕ ਮਹੀਨੇ ਤੋਂ ਬਹਿਸ ਚੱਲ ਰਹੀ ਸੀ। ਪਰ ਅੱਜ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ ਗਿਆ।
ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਗਨੀਵ ਕੌਰ ਨੇ ਵਿਜੀਲੈਂਸ ਵੱਲੋਂ 10 ਅਗਸਤ ਨੂੰ ਜਾਰੀ ਕੀਤੇ ਗਏ ਨੋਟਿਸ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਨ੍ਹਾਂ ਤੋਂ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਮੰਗੇ ਗਏ ਹਨ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
Leave a Reply