ਦੇਸ਼ ਵਿੱਚ ਫਿਰ ਵਧੇ ਇੰਧਨ ਦੇ ਭਾਅ, ਆਮ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ
ਦੇਸ਼ ਦੇ ਲੋਕਾਂ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਸ਼ਨੀਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੁਬਾਰਾ ਵਾਧਾ ਕਰ ਦਿੱਤਾ ਗਿਆ। ਨਵੀਆਂ ਦਰਾਂ ਮੁਤਾਬਕ ਪੈਟਰੋਲ ਦੀ ਕੀਮਤ ਵਿੱਚ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 91 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਹ 10 ਦਿਨਾਂ ਦੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੀਜੀ ਵਾਰ ਵਾਧਾ ਹੈ। ਇਸ ਤੋਂ ਪਹਿਲਾਂ ਹਫ਼ਤੇ ਦੀ ਸ਼ੁਰੂਆਤ ਵਿੱਚ ਵੀ ਇੰਧਨ ਦੀਆਂ ਕੀਮਤਾਂ ਵਿੱਚ ਔਸਤਨ 90 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। ਇਸ ਤੋਂ ਕੁਝ ਦਿਨ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ₹3 ਪ੍ਰਤੀ ਲੀਟਰ ਤੱਕ ਦਾ ਇਜ਼ਾਫ਼ਾ ਕੀਤਾ ਗਿਆ ਸੀ। ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦੇ ਘਰੇਲੂ ਬਜਟ ‘ਤੇ ਵਾਧੂ ਬੋਝ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇੰਧਨ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਨਾਲ ਆਵਾਜਾਈ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ ਦੀਆਂ ਕੀਮਤਾਂ ‘ਤੇ ਵੀ ਅਸਰ ਪੈ ਸਕਦਾ ਹੈ, ਜਿਸ ਨਾਲ ਮਹਿੰਗਾਈ ਹੋਰ ਵਧਣ ਦੀ ਸੰਭਾਵਨਾ ਬਣ ਰਹੀ ਹੈ।
Posted By: Daily Suraj Bureau