ਇਰਾਨ-ਇਜ਼ਰਾਈਲ ਟਨਾਅ: ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਚਿੰਤਾ ਵਧੀ

ਇਰਾਨ-ਇਜ਼ਰਾਈਲ ਟਨਾਅ: ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਚਿੰਤਾ ਵਧੀ

ਇਰਾਨ ਅਤੇ ਇਜ਼ਰਾਈਲ ਵਿਚਕਾਰ ਵਧਦੇ ਤਣਾਅ ਦੇ ਕਾਰਨ ਉੱਥੇ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਚਿੰਤਾ ਤੇ ਸਹਮਣ ਵਾਲੀ ਸਥਿਤੀ ਬਣ ਗਈ ਹੈ। ਸ੍ਰੀਨਗਰ ਦੇ ਰਹਿਣ ਵਾਲੇ ਅਲਤਾਫ ਖਾਨ ਨੇ ਦੱਸਿਆ ਕਿ ਉਸ ਦੀ 19 ਸਾਲਾ ਭੈਣ ਤਹਿਰਾਨ ਵਿੱਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਹੈ ਅਤੇ ਉੱਥੇ ਲਗਾਤਾਰ ਧਮਾਕਿਆਂ ਕਾਰਨ ਉਹ ਬਹੁਤ ਸਹਿਮੀ ਹੋਈ ਹੈ। ਇੱਕ ਹੋਰ ਮਾਪੇ, ਅਫਰੋਜ਼ਾ, ਨੇ ਕਿਹਾ ਕਿ ਉਨ੍ਹਾਂ ਦੀ ਧੀ ਨਾਲ ਸੰਪਰਕ ਕਰਨਾ ਮੁਸ਼ਕਲ ਹੋ ਗਿਆ ਹੈ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਭੀ ਕਮੀ ਹੋ ਰਹੀ ਹੈ। ਮਾਪਿਆਂ ਦਾ ਕਹਿਣਾ ਹੈ ਕਿ ਹੋਰ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸੀ ਲਈ ਕੱਢ ਲਿਆ ਹੈ, ਇਸ ਲਈ ਭਾਰਤ ਸਰਕਾਰ ਨੂੰ ਵੀ ਜਲਦੀ ਕਦਮ ਚੁੱਕਣੇ ਚਾਹੀਦੇ ਹਨ। ਕੁਝ ਰਾਹਤ ਦੀ ਖ਼ਬਰ ਇਹ ਹੈ ਕਿ ਤਹਿਰਾਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਤੌਰ ’ਤੇ ਕੋਮ (Qom) ਸ਼ਹਿਰ ਵਿੱਚ ਭੇਜ ਦਿੱਤਾ ਗਿਆ ਹੈ। ਭਾਰਤੀ ਦੂਤਾਵਾਸ ਉਨ੍ਹਾਂ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਿਹਾ ਹੈ। ਇਸੇ ਦੌਰਾਨ, ਮੱਧ ਪੂਰਬ ਵਿੱਚ ਸਥਿਤ ਹਾਲਾਤ ਨੂੰ ਦੇਖਦਿਆਂ, CBSE ਨੇ 5 ਅਤੇ 6 ਮਾਰਚ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਭਾਰਤ ਸਰਕਾਰ ਨੇ ਇਰਾਨ ਵਿੱਚ ਮੌਜੂਦ ਆਪਣੇ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਜ਼ਿਆਦਾਤਰ ਸਮਾਂ ਘਰਾਂ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਹੈ। ਮਾਪਿਆਂ ਦੀ ਅਪੀਲ ਹੈ ਕਿ ਸਰਕਾਰ ਜਲਦੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਆਪਣੇ ਵਿਦਿਆਰਥੀਆਂ ਦੀ ਵਾਪਸੀ ਯਕੀਨੀ ਬਣਾਏ।