Daily Suraj

ਪੰਜਾਬੀ

ਕਾਂਗਰਸੀ ਆਗੂ ਬਿੱਟੂ ਸਾਂਘਾ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਦਿੱਤੇ ਸਮਾਰਟ ਰਾਸ਼ਨ ਕਾਰਡ

24 Nov, 2020 05:30 AM

ਫਿਰੋਜ਼ਪੁਰ 24 ਨਵੰਬਰ (ਪ.ਪ)-ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਦੀ ਰਹਿਨੁਮਾਈ ਹੇਠ ਕਾਂਗਰਸੀ ਆਗੂ ਸ੍ਰ: ਬਿੱਟੂ ਸਾਂਘਾ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਸਮਾਰਟ ਰਾਸ਼ਨ ਕਾਰਡ ਦਿੱਤੇ ਗਏ। ਸ੍ਰ: ਬਿੱਟੂ ਸਾਂਘਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਸਹੀ ਢੰਗ ਅਤੇ ਸਮੇਂ ਸਿਰ ਰਾਸ਼ਨ ਮੁਹੱਈਆ ਕਰਵਾਉਣ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਸ਼ਰੂ ਕੀਤੀ ਗਈ ਸੀ, ਜਿਸ ਤਹਿਤ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਨੂੰ ਅੱਜ ਸਮਾਰਟ ਰਾਸ਼ਨ ਕਾਰਡ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਮਾਰਟ ਕਾਰਡ ਸਰਪੰਚਾਂ ਵੱਲੋਂ ਆਪਣੇ ਆਪਣੇ ਪਿੰਡਾਂ ਦੇ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਰਟ ਰਾਸ਼ਨ ਕਾਰਡਾਂ ਤੇ ਲਾਭਪਾਤਰੀ ਹੁਣ ਪੰਜਾਬ ਦੇ ਕਿਸੇ ਵੀ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਦੱਸਿਆ ਸਮਾਰਟ ਰਾਸ਼ਨ ਕਾਰਡ ਮਿਲਨ ਨਾਲ ਲਾਭਪਾਤਰੀਆਂ ਨੂੰ ਸਮੇਂ ਸਿਰ ਰਾਸ਼ਨ ਦੀ ਪਹੁੰਚ ਹੋਵੇਗੀ। ਸਮਾਰਟ ਰਾਸ਼ਨ ਕਾਰਡਾਂ ਨਾਲ ਹੁਣ ਸਹੀ ਲਾਭਪਾਤਰੀ ਨੂੰ ਸਹੀ ਤਰੀਕੇ ਨਾਲ ਲਾਭ ਮਿਲੇਗਾ ਤੇ ਉਹ ਕਿਸੇ ਵੀ ਡਿਪੂ ਤੋਂ ਰਾਸ਼ਲ ਪ੍ਰਾਪਤ ਕਰ ਸਕੇਗਾ। ਇਸ ਮੌਕੇ ਸਰਪੰਚ ਮੰਗਲ ਸਿੰਘ, ਡਾ ਬਗੀਚਾ ਸਿੰਘ, ਸੁਰਜੀਤ ਸੇਠੀ, ਗੁਰਨੇਬ ਸਿੰਘ, ਕਿੱਕਰ ਸਿੰਘ, ਜੁਗਨੂ, ਰਾਜ ਕੁਮਾਰ, ਮਨਦੀਪ ਸਿੰਘ, ਹੈਪੀ, ਟਹਿਲ ਸਿੰਘ, ਕਰਮਜੀਤ ਸਿੰਘ, ਰਾਜਬੀਰ ਸਿੰਘ, ਸਤਨਾਮ ਸਿੰਘ, ਛਿੰਦਰ ਸਿੰਘ, ਯਾਦਵਿੰਦਰ ਸਿੰਘ, ਤਰਸੇਮ ਸਿੰਘ, ਪਿੱਪਲ ਸਿੰਘ ਆਦਿ ਹਾਜ਼ਰ ਸਨ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM