Daily Suraj

ਪੰਜਾਬੀ

ਹਲਕਾ ਤਲਵੰਡੀ ਸਾਬੋ ਦੇ ਪਿੰਡ ਭਾਗੀਬਾਂਦਰ 'ਚ ਭਾਜਪਾ ਹੋਈ ਹੋਰ ਮਜ਼ਬੂਤ

28 Nov, 2026 11:53 AM

ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਵਿੱਚ ਕਈ ਪਰਿਵਾਰ ਭਾਜਪਾ ਪਰਿਵਾਰ 'ਚ ਸ਼ਾਮਿਲ ਤਲਵੰਡੀ ਸਾਬੋ/ਰਾਮਾ ਮੰਡੀ, 28 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਜ਼ਿਲ੍ਹਾ ਵਾਈਸ ਪ੍ਰਧਾਨ ਨਵਜੋਤ ਸਿੰਘ ਗੁਣੀ ਦੇ ਯਤਨਾਂ ਸਦਕਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਨਿਰਦੇਸ਼ਾਂ ਹੇਠ ਅੱਜ ਪਿੰਡ ਭਾਗੀਬਾਂਦਰ, ਤਲਵੰਡੀ ਸਾਬੋ ਤੋਂ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਪਰਿਵਾਰ 'ਚ ਸ਼ਾਮਲ ਹੋਏ।ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਨਵਜੋਤ ਸਿੰਘ ਗੁਣੀ ਦੀ “ਨਈ ਸੋਚ” 'ਤੇ ਭਰੋਸਾ ਜਤਾਉਂਦਿਆਂ ਭਾਜਪਾ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਭਾਜਪਾ ਵਿੱਚ ਕਿੰਦਰ ਸਿੰਘ ਪੁੱਤਰ ਭਜਨ ਸਿੰਘ, ਬਗਾਵਤ ਸਿੰਘ ਪੁੱਤਰ ਅਤਰ ਸਿੰਘ, ਅਮਰਜੀਤ ਸਿੰਘ ਪੁੱਤਰ ਮੰਗਾ ਸਿੰਘ, ਜੁੰਗਾ ਸਿੰਘ ਪੁੱਤਰ ਗੁਰਚਰਨ ਸਿੰਘ, ਕਰਨੈਲ ਸਿੰਘ ਪੁੱਤਰ ਪ੍ਰੇਮ ਸਿੰਘ, ਗੁਰਦੇਵ ਸਿੰਘ ਪੁੱਤਰ ਭਗਾ ਸਿੰਘ, ਰਾਗਾ ਸਿੰਘ ਪੁੱਤਰ ਸੁਰਜਨ ਸਿੰਘ, ਬਲਦੇਵ ਸਿੰਘ ਪੁੱਤਰ ਮੱਖਣ ਸਿੰਘ, ਰਾਜਾ ਸਿੰਘ ਪੁੱਤਰ ਸਿੰਦੂ ਸਿੰਘ, ਗੁਰਪ੍ਰੀਤ ਕੌਰ ਪਤਨੀ ਦਾਰਾ ਸਿੰਘ, ਕੁਲਦੀਪ ਕੌਰ ਪਤਨੀ ਗੁਰਮੇਲ ਸਿੰਘ, ਪ੍ਰਗਟ ਕੌਰ ਪਤਨੀ ਬਲਦੇਵ ਸਿੰਘ, ਮਨਦੀਪ ਕੌਰ ਪਤਨੀ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਕਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਪੁੱਤਰ ਜਗਾ ਸਿੰਘ ਆਦਿ ਸ਼ਾਮਿਲ ਹੋਏ।ਇਸ ਮੌਕੇ 'ਤੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਭਾਜਪਾ ਪਰਿਵਾਰ 'ਚ ਦਿਲੋਂ ਸਵਾਗਤ ਕੀਤਾ ਅਤੇ ਕਿਹਾ ਕਿ ਪਿੰਡ ਭਾਗੀਬਾਂਦਰ ਦੇ ਲੋਕਾਂ ਨੇ ਜੋ ਭਰੋਸਾ ਜਤਾਇਆ ਹੈ, ਉਸ 'ਤੇ ਪੂਰਾ ਖਰਾ ਉਤਰਿਆ ਜਾਵੇਗਾ। ਹਰ ਘਰ ਤੱਕ ਕੇਂਦਰ ਸਰਕਾਰ ਦੀਆਂ ਸਕੀਮਾਂ ਪਹੁੰਚਾਉਣੀਆਂ ਅਤੇ ਹਲਕੇ ਦੇ ਵਿਕਾਸ ਲਈ ਕੰਮ ਕਰਨਾ ਸਾਡੀ ਪਹਿਲੀ ਤਰਜੀਹ ਹੈ।ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ 'ਚ ਭਾਜਪਾ ਦੀ ਲਹਿਰ ਦਿਨ-ਬ-ਦਿਨ ਤੇਜ਼ ਹੋ ਰਹੀ ਹੈ ਅਤੇ ਲੋਕ ਵੱਡੀ ਗਿਣਤੀ 'ਚ ਭਾਜਪਾ ਨਾਲ ਜੁੜ ਰਹੇ ਹਨ।ਇਸ ਮੌਕੇ 'ਤੇ ਹਲਕੇ ਦੇ ਸੀਨੀਅਰ ਆਗੂ, ਸਰਕਲ ਇੰਚਾਰਜ, ਮੰਡਲ ਟੀਮ ਅਤੇ ਸਮੁੱਚੀ ਟੀਮ ਨਵਜੋਤ ਗੁਣੀ ਹਾਜ਼ਰ ਸਨ।

Latest News