Daily Suraj

ਪੰਜਾਬੀ

27 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ, ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

03 Nov, 2019 05:30 AM

ਸ੍ਰੀ ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਮੈਡੀਕਲ ਸਾਇੰਸ ਵੱਲਾ ਵਿਖੇ ਚੱਲ ਰਹੀ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਦੀ ਬੈਠਕ ਚ ਲਿਆ ਗਿਆ ਹੈ। ਇਸ ਇਜਲਾਸ ਦੌਰਾਨ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।ਤੁਹਾਨੂੰ ਦੱਸ ਦੇਈਏ ਕਿ 27 ਨਵੰਬਰ ਨੂੰ ਇਜਲਾਸ ਸ਼੍ਰੋਮਣੀ ਕਮੇਟੀ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗਾ। ਜਿਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਅਤੇ ਅੰਤਰਿਮ ਕਮੇਟੀ ਦੇ 11 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM