ਪੰਜਾਬ ‘ਚ 4 ਸਤੰਬਰ ਨੂੰ ਜਨਮ ਅਸ਼ਟਮੀ ਮੌਕੇ ਸਰਕਾਰੀ ਛੁੱਟੀ
- ਪੰਜਾਬ
- (Asia/Kolkata)
ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 4 ਸਤੰਬਰ ਨੂੰ ਸੂਬੇ ਭਰ ਵਿੱਚ ਜਨਮ ਅਸ਼ਟਮੀ (ਕ੍ਰਿਸ਼ਨ ਜਨਮ ਅਸ਼ਟਮੀ) ਦੇ ਪਵਿੱਤਰ ਤਿਉਹਾਰ ਮੌਕੇ ਸਰਕਾਰੀ ਛੁੱਟੀ ਰਹੇਗੀ। ਇਹ ਫੈਸਲਾ ਸਾਲ 2026 ਦੇ ਅਧਿਕਾਰਤ ਸਰਕਾਰੀ ਕੈਲੰਡਰ ਅਨੁਸਾਰ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਸਰਕਾਰੀ ਸੰਸਥਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਇਹ ਛੁੱਟੀ ਸੂਬੇ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਦਾ ਹਿੱਸਾ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਜਨਮ ਅਸ਼ਟਮੀ ਤੋਂ ਇਲਾਵਾ ਸਤੰਬਰ ਮਹੀਨੇ ਵਿੱਚ ਹੋਰ ਕੋਈ ਵਾਧੂ ਸਰਕਾਰੀ ਛੁੱਟੀ ਨਹੀਂ ਹੈ।
Leave a Reply